ਜਦੋਂ ਦੀ ਮੋਦੀ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਲੈ ਕੇ ਹੀ ਦੇਸ਼ ਭਰ ਦੇ ਅੰਦਰ ਅਜਿਹੇ ਕਾਨੂੰਨ ਲਿਆਂਦੇ ਜਾ ਰਹੇ ਹਨ, ਜੋ ਕਿ ਭਾਰਤ ਦੇਸ਼ ਦੇ ਰਹਿਣ ਵਾਲੇ ਲੋਕਾਂ ਦੇ ਵਿਰੋਧੀ ਹਨ। ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿਚ ਭਾਰਤ ਭਰ ਦੇ ਲੋਕ ਸੜਕਾਂ ਤੇ ਉਤਰੇ ਹੋਏ ਹਨ। ਭਾਰਤ ਦੇਸ਼ ਦੇ ਅੰਦਰ ਪਹਿਲਾਂ ਨੋਟਬੰਦੀ, ਜੀਐੱਸਟੀ ਆਦਿ ਵਗੈਰਾ ਲਾਗੂ ਕੀਤੀ ਗਈ। ਜਿਸ ਦੇ ਕਾਰਨ ਲੋਕ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹੋਏ।ਉਸ ਤੋਂ ਬਾਅਦ ਦੂਜੀ ਵਾਰ ਸੱਤਾ ਵਿਚ ਆਈ ਮੋਦੀ ਸਰਕਾਰ ਨੇ ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਵਿੱਚੋਂ ਧਾਰਾ 370 ਤੇ 35 ਏ ਨੂੰ ਖ਼ਤਮ ਕਰਕੇ, ਜੋ ਲੋਕਾਂ ਦੇ ਜ਼ੁਲਮ ਕੀਤਾ, ਉਹ ਨਾ ਸਹਿਣਯੋਗ ਸੀ। ਇਸੇ ਦੇ ਚਲਦਿਆਂ ਹੁਣ ਮੋਦੀ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿੱਲ ਪਾਸ ਕਰਕੇ ਘੱਟ ਗਿਣਤੀਆਂ ਅਤੇ ਮੁਸਲਮਾਨਾਂ ਤੇ ਅੱਤਿਆਚਾਰ ਕਰਨ ਦਾ ਕੰਮ ਕੀਤਾ ਹੈ। ਇੱਥੇ ਤੁਹਾਨੂੰ ਦੱਸ ਦਈਏ ਕਿ ਆਉਣ ਵਾਲੀ 19 ਦਸੰਬਰ ਨੂੰ ਦੇਸ਼ ਭਰ ਵਿੱਚ ਸੀਏਬੀ ਅਤੇ ਐੱਨ ਆਰ ਸੀ ਦੇ ਖਿਲਾਫ਼ ਖੱਬੇ ਪੱਖੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਣਾ ਹੈ, ਜਿਸ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਖੱਬੇ ਪੱਖੀਆਂ ਨੇ
ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਮੋਦੀ ਸਰਕਾਰ ਦੇ ਵੱਲੋਂ ਦੇਸ਼ ਹਿੱਤ ਫ਼ੈਸਲੇ ਨਹੀਂ ਲੈ ਜਾ ਰਹੇ, ਜਦੋਂ ਕਿ ਦੇਸ਼ ਦੇ ਅੰਦਰ ਰਹਿ ਰਹੇ ਲੋਕਾਂ ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਦੇ ਵੱਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀਆਂ ਜੋ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਉਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਅੰਤ ਵਿੱਚ ਖੱਬੇ ਪੱਖੀਆਂ ਨੇ ਸਮੂਹ ਭਾਰਤ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੀ ਏ ਬੀ ਅਤੇ ਐੱਨ ਆਰ ਸੀ ਦੇ ਖਿਲਾਫ ਉਨ੍ਹਾਂ ਦੇ ਸੰਘਰਸ਼ ਵਿੱਚ ਹਿੱਸਾ ਪਾਉਣ।