ਪਿਛਲੇ ਦਿਨੀਂ ਪਿੰਡ ਰਾਜੇਆਣਾ ਵਿਖੇ  ਜਗਦੀਸ਼ ਰਾਜ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਪੰਜਾਬ ਸਟੂਡੈਂਟਸ  ਯੂਨੀਅਨ ਜ਼ਿਲ੍ਹਾ ਮੋਗਾ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ।ਜ਼ਿਕਰਯੋਗ ਹੈ ਕਿ ਮੁੱਖ ਮੁਲਜ਼ਮ ਪੀੜਤ ਵਿਅਕਤੀ ਦੇ ਘਰ ਅੱਗੇ ਆਂਡੇ, ਮੀਟ ਦੀ ਰੇਹੜੀ ਲਾਉਂਦਾ ਸੀ ਅਤੇ ਲੋਕਾਂ ਨੂੰ ਸ਼ਰਾਬ ਪਿਆਉਂਦਾ ਸੀ। ਜਿਸ ਕਾਰਨ ਪੁਲਿਸ ਨੂੰ ਸ਼ਿਕਾਇਤ ਦੇ ਕੇ ਦੋਸ਼ੀ ਨੂੰ ਸ਼ਰਾਬ ਪਿਆਉਣ ਤੋਂ ਰੋਕਿਆ ਗਿਆ ਸੀ। ਉਹਨਾਂ ਕਿਹਾ ਕਿ ਇਸਦਾ ਬਦਲਾ ਲੈਣ ਲਈ ਕਥਿਤ ਦੋਸ਼ੀਆਂ ਨੇ ਹਮਮਸ਼ਵਰਾ ਹੋ ਕੇ ਪੀੜਤ ਜਗਦੀਸ਼ ਰਾਜ ਹੋਰਾਂ 'ਤੇ ਇਕਦਮ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਵਿੱਚ ਪੀੜਤ ਜਗਦੀਸ਼ ਰਾਜ ਦੇ ਕਈ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਡਾਕਟਰਾਂ ਦੇ ਦੱਸਣ ਮੁਤਾਬਿਕ ਪੀੜਤ ਦੀਆਂ ਪੱਸਲੀਆਂ ਵੀ ਟੁੱਟੀਆਂ ਹੋਈਆਂ ਹਨ। ਪਰ ਬਾਘਾਪੁਰਾਣਾ ਪੁਲਿਸ ਨੇ 323,324 ਦਾ ਮੁੱਕਦਮਾ ਦਰਜ ਕਰਕੇ ਮਾਮਲੇ ਨੂੰ ਸਧਾਰਨ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਅਜੇ ਤੱਕ ਕੋਈ ਵੀ ਦੋਸ਼ੀ ਗਿਰਫਤਾਰ ਨਹੀ ਕੀਤਾ ਅਕਾਲੀ ਸਰਪੰਚ ਦੋਸ਼ੀਆ ਨੂੰ ਬਚਾਉਣ 'ਚ ਲੱਗਾ ਹੋਇਆ ਹੈ। 
ਪੰਜਾਬ ਸਟੂਡੈਂਟਸ ਯੂਨੀਅਨ ਨੇ ਇਸ  ਘਟਨਾਕ੍ਰਮ ਦੀ ਨਿਖੇਧੀ ਕਰਦੀ ਹੈ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇਣ ਦੀ ਮੰਗ ਕਰਦੀ ਹੈ । ਅਜਿਹਾ ਨਾ ਹੋਣ ਦੀ ਸੂਰਤ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਇਸ ਘਟਨਾਕਰਮ ਵਿੱਚ ਦੋਸ਼ੀਆਂ ਨੂੰ ਸਜ਼ਾ ਦੁਆਓਣ ਲਈ  ਜੋ ਵੀ ਸੰਘਰਸ਼ ਵਿੱਢਿਆ ਜਾਵੇਗਾ ਉਸ ਵਿੱਚ ਆਪਣਾ ਯੋਗਦਾਨ ਦੇਵੇਗੀ  ਅਤੇ ਕੱਲ੍ਹ ਹੋ ਰਹੇ ਪ੍ਰਦਰਸ਼ਨ ਵਿੱਚ ਵੀ ਸ਼ਾਮਿਲ ਹੋਵੇਗੀ।ਫ਼ਿ