ਕੋਵਿਡ-19 ਕਾਰਨ ਹੋਏ ਲਾਕਡਾਉਨ ਦੌਰਾਨ ਵਿਦਿਆਰਥੀਆਂ ਨੂੰ ਰੁਚੀ ਅਨੁਸਾਰ ਰੁਝੇਵਾਂ ਬਣਾਈ ਰੱਖਣ ਅਤੇ ਕਲਾ ਦਾ ਪ੍ਰਦਰਸ਼ਨ ਕਰਨ ਦੇ ਉਦੇਸ਼ ਨਾਲ ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਪਿ੍ੰਸੀਪਲ ਡਾ ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਦੇ ਵਿੱਚ 07 ਰੋਜ਼ਾ ਆਨਲਾਈਨ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ । ਜਿਸ ਦੇ ਦੂਸਰੇ ਦਿਨ ਵਿਦਿਆਰਥੀਆਂ ਵੱਲੋਂ ਫ਼ਾਲਤੂ ਸਮਾਨ ਅਤੇ ਪੇਪਰ ਰਾਹੀ , ਘਰ ਦੀ ਵਰਤੋ ਦੀਆਂ ਆਕਰਸ਼ਿਤ ਵਸਤੂਆਂ ਬਣਾਈਆਂ। ਕੈਪ ਦੇ ਇੰਚਾਰਜ ਸਰੁਚੀ ਮਹਿਤਾ ਅਤੇ ਬਲਜੀਤ ਕੋਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਕੈਪ 11 ਤੋ 17 ਮਈ ਤੱਕ ਲਗਾਇਆ ਜਾ ਰਿਹਾ ਹੈ । ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਪ੍ਰਦਾਨ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਇਸ ਲਾਕਡਾਊਨ ਦੌਰਾਨ ਰੁਝੇਵਾਂ ਬਣਾਈ ਰੱਖਣਾ ਹੇ ਤਾਂ ਜੋ ਉਹ ਕਿਸੇ ਕਿਸਮ ਦੇ ਤਨਾਂ ਤੋ ਬਚੇ ਰਹਿਣ । ਡਾ ਸਤਿੰਦਰ ਸਿੰਘ ਨੇ ਸਟਾਫ਼ ਵੱਲੋਂ ਕੀਤੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਚੰਗੀ ਕਾਰਜਗਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ । ਕੈਪ ਨੂੰ ਸਫਲ ਬਣਾਉਣ ਵਿੱਚ ਸਕੂਲ ਸਟਾਫ਼ ਸਮਾਗਮ ਨੂੰ ਸਫਲ ਬਣਾਉਣ ਵਿੱਚ ਸਕੂਲ ਸਟਾਫ਼ ਸੁਖਵਿੰਦਰ ਸਿੰਘ ਲੈਕਚਰਾਰ ,ਸ੍ਰੀ ਰਾਜੇਸ਼ ਕੁਮਾਰ, ਗੀਤਾ, ਪ੍ਰਿਤਪਾਲ ਸਿੰਘ ,ਦਵਿੰਦਰ ਕੁਮਾਰ, ਅਰੁਣ ਕੁਮਾਰ ,ਪਰਮਿੰਦਰ ਸਿੰਘ ਸੋਢੀ , ਸਰੁਚੀ ਮਹਿਤਾ, ਵਿਜੇ ਭਾਰਤੀ, ਮੀਨਾਕਸ਼ੀ ਸ਼ਰਮਾ ,ਅਮਰਜੀਤ ਕੌਰ, ਸੂਚੀ ਜੈਨ, ਬਲਜੀਤ ਕੌਰ ,ਪ੍ਰਵੀਨ ਬਾਲਾ ,ਸੰਦੀਪ ਕੁਮਾਰ, ਮਹਿਮਾ ਕਸ਼ਯਪ,ਗੁਰਪਿੰਦਰ ਸਿੰਘ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ ।

0 Comments