-ਤਬਾਦਲਾ ਨੀਤੀ ਦੀ ਆੜ ਹੇਠ ਵਿਭਾਗ ਦੀਆਂ ਪੋਸਟਾਂ  ਤੇ ਫੇਰੀ ਜਾ ਰਹੀ ਹੈ ਕੈਚੀ

ਪੰਜਾਬ ਨੈੱਟਵਰਕ, ਚੰਡੀਗੜ੍ਹ:- ਇੱਕ ਪਾਸੇ ਕੇਂਦਰ ਦੀ ਮੋਦੀ ਸਰਕਾਰ  ਵੱਲੋਂ ‘ਕੌਮੀ ਸਿੱਖਿਆ ਨੀਤੀ 2020’ ਨੂੰ ਲਾਗੂ ਕਰਕੇ ਸਿੱਖਿਆ ਖੇਤਰ ਨੂੰ ਵੀ ਬਾਕੀ  ਖੇਤਰਾਂ ਵਾਂਗ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ ,ਉੱਥੇ ਪੰਜਾਬ ਦੀ ਕੈਪਟਨ ਸਰਕਾਰ ਵੀ ਉਸ ਨੀਤੀ ਦੀਆਂ ਮੱਦਾਂ ਨੂੰ ਜ਼ੋਰ-ਸ਼ੋਰ ਨਾਲ ਲਾਗੂ ਕਰਦਿਆਂ ਪੋਸਟਾਂ ਦੀ ਵੱਡੇ ਪੱਧਰ ਤੇ ਕਟੌਤੀ ਕਰਨ, ਆਨ ਲਾਈਨ ਸਿੱਖਿਆ ਦੀ ਆੜ ‘ਚ ਅਫਸਰਸ਼ਾਹੀ ਨੂੰ ਮਨਮਾਨੀਆਂ ਕਰਨ ਦੀ ਖੁੱਲ ਦੇ ਕੇ ਅਧਿਆਪਕ ਵਰਗ ਨੂੰ ਜ਼ਲੀਲ-ਪਰੇਸ਼ਾਨ ਕਰਨ ਦੇ ਰਾਹ ਪਈ ਹੋਈ ਹੈ।  ਅਧਿਆਪਕਾਂ ਦੀ ਪ੍ਰਤੀਨਿਧ ਜੱਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਸਰਵਣ ਸਿੰਘ ਔਜਲਾ ਤੇ ਸੂਬਾਈ ਆਗੂ ਬਲਵੀਰ ਚੰਦ ਲੌਂਗੋਵਾਲ  ਨੇ ਸਾਂਝੇ  ਪ੍ਰੈਸ ਬਿਆਨ ਰਾਹੀਂ ਵਿਭਾਗ ਦੀ ਤਬਾਦਲਾ ਨੀਤੀ ਤੇ ਸੁਆਲ ਕਰਦਿਆਂ ਕਿਹਾ ਆਗੂਆਂ ਨੇ ਕਿਹਾ ਕਿ ਇਸ ਤੋਂ  ਨੀਤੀ ਨਾਲ ਤਾਂ ਆਪਣੇ ਘਰਾਂ ਤੋਂ ਦੂਰ। -ਦੁਰਾਡੇ ਸਟੇਸ਼ਨਾਂ ਤੇ ਬੈਠੇ ,ਆਪਣੇਂ ਪਿੱਤਰੀ ਜਿਲਿਆਂ ਵਿੱਚ ਵਾਪਸੀ ਦੀ ਉਡੀਕ ਕਰ ਰਹੇ ਅਧਿਆਪਕਾਂ ਦੀਆਂ ਸਮੱਸਿਆਵਾਂ ਵਿੱਚ ਹੋਰ ਇਜ਼ਾਫਾ ਹੋਵੇਗਾ ।ਇਸ ਤੋਂ ਇਲਾਵਾ  ਵਿਭਾਗ ਦੀਆਂ ਸੈਂਕੜੇ ਆਸਾਮੀਆਂ ਦਾ ਭੋਗ ਪੇ ਜਾਵੇਗਾ।ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਅਫਸਰਸ਼ਾਹੀ ਨਿੱਜੀਕਰਨ ਦੀਆਂ, ਆਊਟ ਸੋਰਸਿੰਗ ਦੀਆਂ  ਨੀਤੀਆਂ ਲਾਗੂ ਕਰਨ ਲਈ ਵੱਖ ਵੱਖ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ,  ਆਨ ਲਾਈਨ ਸਿੱਖਿਆ ਨੀਤੀ ਨੂੰ ਥਾਪੜਾ ਦੇ ਕੇ  ਸਿੱਖਣ ਪ੍ਰਕਿਰਿਆ ਵਿਚੋਂ  ਅਧਿਆਪਕ ਦੀ ਭੂਮਿਕਾ ਨੂੰ ਮਨਫੀ ਕੀਤਾ ਜਾ ਰਿਹਾ ਹੈ। ਅਧਿਆਪਕਾਂ ਦੀਆਂ ਸੇਵਾਵਾਂ ਨੂੰ ਅਨਿਯਮਿਤ ਕਰਕੇ ਆਰਥਿਕ ਲਾਭਾਂ 'ਤੇ ਕੱਟ ਲਾਇਆ ਜਾ ਰਿਹਾ ਹੈ।  ਅਧਿਆਪਕਾਂ ਅਤੇ ਮੁਲਾਜ਼ਮਾਂ ਦੇ ਡੀ,ਏ, ਦੀਆਂ ਬਕਾਇਆ ਕਿਸ਼ਤਾਂ  ਦੇਣ ਅਤੇ ਤਨਖਾਹ ਕਮਿਸ਼ਨ ਲਾਗੂ ਕਰਨ ਤੋਂ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ।ਅਜਿਹੇ ਹਾਲਤਾਂ ਨੂੰ  ਮੋੜਾ ਦੇਣ ਲਈ ਦੇਸ਼ ਦੀ ਕਿਸਾਨ ਲਹਿਰ ਵਾਂਗ ਮਜਬੂਤ ਅਧਿਆਪਕ ਅਤੇ ਵਿਸ਼ਾਲ ਮੁਲਾਜਮ ਲਹਿਰ ਦੀ ਉਸਾਰੀ ਸਮੇਂ ਦੀ ਅਣਸਰਦੀ ਲੋੜ ਹੈ।ਜਿਸ ਤਹਿਤ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਨੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਉਲੀਕੇ 3 ਮਾਰਚ ਦੇ ਪ੍ਰੋਗਰਾਮ ਨੂੰ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ ਅਤੇ ਜਥੇਬੰਦੀ ਇਸ ਪ੍ਰੋਗਰਾਮ ਵਿੱਚ ਭਰਵੀਂ ਸ਼ਮੂਲੀਅਤ ਕਰੇਗੀ

ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਕਰਨੈਲ ਸਿੰਘ ਚਿੱਟੀ, ਸੂਬਾ ਵਿੱਤ ਸਕੱਤਰ ਜਸਵਿੰਦਰ ਬਠਿੰਡਾ ਤੇ ਸਹਾਇਕ ਸਕੱਤਰ ਗੁਰਮੀਤ ਸਿੰਘ ਕੋਟਲੀ ਨੇ ਦੱਸਿਆ ਕਿ ਪੰਜਾਬ ਸਰਕਾਰ  ਵੱਲੋਂ ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਕੇ ਵੱਖ - ਵੱਖ ਵਿਭਾਗਾਂ ਦੀ ਅਕਾਰ ਘਟਾਈ ਕੀਤੀ ਜਾ  ਰਹੀਹੈ। ਪੰਜਾਬ ਵਿੱਚੋ ਵਂੱਖ -ਵੱਖ ਵਿਭਾਗਾਂ ਦੀਆਂ ਲੱਗਭਗ 60000 ਅਸਾਮੀਆਂ ਨੁੰ ਬੇਲੋੜੀਆਂ ਦੱਸ ਕੇ ਖਤਮ ਕੀਤਾ ਜਾ ਚੁੱਕਾ ਹੈ। ਸਿੱਖਿਆ ਵਿਭਾਗ ਦੀ ਬੇਲਗਾਮ ਅਫਸਰਸ਼ਾਹੀ ਵਂਲੋਂ ਸਕੂਲ  ਵਿੱਚ ਖੌਫਜਦਾ ਮਹੌਲ ਸਿਰਜਿਆ ਜਾ ਰਿਹਾ ਹੈ। ਸਾਰਾ ਸਾਲ ਅਧਿਆਪਕਾਂ ਨੂੰ ਬੇਲੋੜੇ ਟੈਸਟਾਂ ਵਿੱਚ ਉਲਝਾਇਆ ਜਾ ਰਿਹਾ ਹੈ।

ਇਸ ਸਮੇਂ ਸੂਬਾ ਕਮੇਟੀ ਮੈਂਬਰਾਨ ਸੁਖਵਿੰਦਰ ਸਿੰਘ ਸੁੱਖੀ, ਲਖਵੀਰ ਸਿੰਘ ਹਰੀਕੇ,, ਰੇਸ਼ਮ ਸਿੰਘ ਖੇਮੂਆਣਾ, ਹਰਦੇਵ ਸਿੰਘ ਮੁੱਲਾਂਪੁਰ, ਅਮਨਦੀਪ ਮਟਵਾਣੀ, ਸੰਜੇ ਕੁਮਾਰ ਪਠਾਨਕੋਟ,  ਕਰਮਜੀਤ ਸਿੰਘ ਤਾਮਕੋਟ, ਰਾਜਦੀਪ ਸੰਧੂ, ਪ੍ਰਮੋਦ ਕੁਮਾਰ ਕਪੂਰਥਲਾ, ਨਵਚਰਨਪ੍ਰੀਤ ਕੌਰ, ਰਾਮ ਸਵਰਨ ਲੱਖੇਵਾਲੀ, ਗਗਨ ਪਾਹਵਾ, ਜਗਵੀਰਨ ਕੌਰ, ਹਰਭਗਵਾਨ ਗੁਰਨੇ, ਹਰਜਿੰਦਰ ਸਿੰਘ ਅਨੂਪਗੜ, ਚਰਨਜੀਤ ਕਪੂਰਥਲਾ, ਸੁਰਿੰਦਰਜੀਤ ਮਾਨ, ਹਰਵਿੰਦਰ ਬਟਾਲਾ, ਦਲਜੀਤ ਸਮਰਾਲਾ, ਤਲਵਿੰਦਰ ਖਰੌੜ, ਸਨੇਹਦੀਪ ਪਟਿਆਲਾ ਹਾਜਰ ਸਨ।