ਨਵੀਂ ਦਿੱਲੀ: - ਕਿਸਾਨਾਂ ਤੇ ਵੰਨ ਸੁਵੰਨੀਆਂ ਟਿੱਪਣੀਆਂ ਕਰਨ ਵਾਲੀ ਅਦਾਕਾਰ ਕੰਗਣਾ ਕਣੌਤ ਕਿਸੇ ਵੀ ਵੇਲੇ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਜਾ ਸਕਦੀ ਹੈ, ਕਿਉਂਕਿ ਰੰਗਣਾ ਨੂੰ ਜੇਲ੍ਹ ਭੇਜਣ ਦੀ ਤਿਆਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰ ਲਈ ਹੋਈ ਹੈ।
ਜਾਣਕਾਰੀ ਦੇ ਮੁਤਾਬਿਕ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ਕੀਤਾ ਗਿਆ ਹੈ।
ਇਸ ਬਾਰੇ ਵਿਸਥਾਰ ਵਿਚ ਜਾਣਕਾਰ ਦਿੰਦਿਆਂ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੰਗਣਾ ਦੇ ਖਿਲਾਫ 156/13 ਆਈ ਪੀ ਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਫਿਰਕੂ ਨਫਰਤ ਭੜਕਾਉਣ ਤੇ ਉਹਨਾਂ ਨੂੰ ਅਤਿਵਾਦੀ ਦੱਸਣ ਲਈ ਦਾਇਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅਦਾਲਤ ਨੇ ਕੇਸ ਦੀ ਸੁਣਵਾਈ 10 ਮਾਰਚ ਲਈ ਤੈਅ ਕੀਤੀ ਹੈ।

0 Comments