-ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਮੰਗ
-ਮੁੱਖ ਮੰਤਰੀ ਅਤੇ ਮੰਤਰੀਆਂ ਦਾ ਫੀਲਡ ਵਿੱਚ ਆਉਣ ਤੇ ਕੀਤਾ ਜਾਵੇਗਾ ਘਿਰਾਓ
-15 ਮਾਰਚ ਨੂੰ ਨਿੱਜੀਕਰਨ ਦੇ ਖ਼ਿਲਾਫ਼ ਮਨਾਇਆ ਜਾਵੇਗਾ ਵਿਰੋਧ ਦਿਵਸ
ਪੰਜਾਬ ਨੈੱਟਵਰਕ, ਪਟਿਆਲਾ:- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈਕੇ ਸਾਹੀ ਸ਼ਹਿਰ ਪਟਿਆਲਾ ਵਿਖੇ ਫੁਫਾਰਾ ਚੌਂਕ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੀਤੀ ਸੂਬਾ ਪੱਧਰੀ ਮਹਾਂ-ਰੈਲੀ ਨੂੰ ਸੰਬੋਧਨ ਕਰਦੇ ਹੋਏ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਬਲਿਹਾਰ ਸਿੰਘ ਕਟਾਰੀਆ,ਗੁਰਵਿੰਦਰ ਸਿੰਘ ਪੰਨੂੰ,ਰੇਸ਼ਮ ਸਿੰਘ ਗਿੱਲ,ਵਰਿੰਦਰ ਸਿੰਘ ਬੀਬੀਵਾਲਾ, ਸ਼ੇਰ ਸਿੰਘ ਖੰਨਾ,ਰਾਏਸਾਹਿਬ ਸਿੰਘ ਸਿੱਧੂ,ਗੁਰਪ੍ਰੀਤ ਸਿੰਘ ਗੁਰੀ,ਸੇਵਕ ਸਿੰਘ ਦੰਦੀਵਾਲ,ਲਖਵੀਰ ਕਟਾਰੀਆ ਆਦਿ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਰੈਗੂਲਰ ਕਰਨ ਅਤੇ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਵੱਲੋਂ ਆਪਣੇ ਕਾਰਜ਼ਕਾਲ ਦੇ ਲੰਘੇ ਚਾਰ ਸਾਲਾਂ ਵਿੱਚ ਕਿਸੇ ਵੀ ਵਿਭਾਗ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਸਗੋਂ ਸਮੂਹ ਵਿਭਾਗਾਂ ਦੇ ਨਿੱਜੀਕਰਨ ਕਰਨ ਦੀ ਨੀਅਤ ਨਾਲ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੁਨਰਗਠਨ ਦੇ ਨਾਮ ਤੇ ਸੱਠ ਹਜ਼ਾਰ ਦੇ ਕਰੀਬ ਪੋਸਟਾਂ ਖਤਮ ਕਰ ਦਿੱਤੀਆਂ ਹਨ ਆਗੂਆਂ ਕਿਹਾ ਕਿ ਰੰਗ ਬਦਲ-ਬਦਲ ਕੇ ਆਉਂਦੀਆਂ ਕੇਂਦਰ ਤੇ ਰਾਜ ਸਰਕਾਰਾਂ ਨਵੀਆਂ ਆਰਥਿਕ ਨੀਤੀਆਂ ਲਾਗੂ ਕਰਨ ਲਈ ਪੂਰੀ ਤਰ੍ਹਾਂ ਬਜਿੱਦ ਹਨ ਅਤੇ ਇਹਨਾਂ ਨੀਤੀਆਂ ਦੇ ਤਹਿਤ ਹੀ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਸਮੇਤ ਹੋਰ ਵੀ ਲੋਕਮਾਰੂ ਕਾਲੇ ਕਾਨੂੰਨ ਲਿਆਂਦੇ ਗਏ ਹਨ,ਜਿਸ ਤਹਿਤ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦੇਣ ਵਾਲੇ ਲੋਕ-ਅਦਾਰੇ ਜਿਵੇਂ ਕਿ ਸਰਕਾਰੀ ਥਰਮਲ,ਸਕੂਲ-ਕਾਲਜ, ਹਸਪਤਾਲ,ਬਿਜਲੀ,ਵਾਟਰ ਸਪਲਾਈ,ਸੀਬਰੇਜ਼ ਬੋਰਡ, ਟਰਾਂਸਪੋਰਟ,ਸੜਕਾਂ,ਹਵਾਈ ਅੱਡੇ,ਹਵਾਈ ਜਹਾਜ਼,ਰੇਲਵੇ,ਬੈੰਕਾਂ ਆਦਿ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ,
ਆਗੂਆਂ ਨੇ ਕਿਹਾ ਵੱਖ-ਵੱਖ ਸੰਘਰਸ਼ਾਂ ਉਪਰੰਤ ਕੈਪਟਨ ਸਰਕਾਰ ਵੱਲੋਂ ਬਣਾਈ ਸਬ-ਕਮੇਟੀ ਵਿੱਚ ਸ਼ਾਮਿਲ ਕੈਬਨਿਟ ਮੰਤਰੀਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਹਰ ਵਾਰ ਵਿਸ਼ਵਾਸ਼ ਦਿਵਾਇਆ ਜਾਂਦਾ ਰਿਹਾ ਹੈ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਹਜੇ ਤੱਕ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ,ਤ੍ਰਾਂਸ਼ਦੀ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਆਖਰੀ ਬਜਟ ਇਜਲਾਸ ਵਿੱਚ ਠੇਕਾ ਮੁਲਾਜ਼ਮਾਂ ਸੰਬੰਧੀ ਕੋਈ ਨੀਤੀ ਨਹੀਂ ਲਿਆਂਦੀ ਗਈ,ਸਗੋਂ ਜਨਤਕ ਖੇਤਰ ਦੇ ਖੇਤੀ ਕਾਰੋਬਾਰ ਦਾ ਨਿੱਜ਼ੀਕਰਨ,ਲੇਬਰ ਕਾਨੂੰਨ ਵਿੱਚ ਤਬਾਹਕੁਨ ਤਬਦੀਲੀਆਂ ਕਰਕੇ ਨਿੱਜੀਕਰਨ ਦੇ ਹਮਲੇ ਤੇਜ਼ ਕੀਤੇ ਹੋਏ ਹਨ,ਜਿਸਦੇ ਕਾਰਨ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਕਾਰਨ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਵੱਲੋਂ ਅੱਜ ਸੂਬਾ ਪੱਧਰੀ ਮਹਾਂ-ਰੈਲੀ ਕਰਨ ਉਪਰੰਤ ਮਹਿਲਾਂ ਵੱਲ ਮਾਰਚ ਕੀਤਾ ਤੇ ਮੰਗ ਕੀਤੀ ਕਿ ਸਮੂਹ
ਸਰਕਾਰੀ ਅਦਾਰਿਆਂ ਅਤੇ ਖੇਤੀ ਕਾਰੋਬਾਰ ਦਾ ਨਿੱਜੀਕਰਨ ਬੰਦ ਕੀਤਾ ਜਾਵੇ,ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਵਿੱਚ ਕੀਤੀਆਂ ਤਬਾਹਕੁੰਨ ਤਬਦੀਲੀਆਂ ਰੱਦ ਕੀਤੀਆਂ ਜਾਣ,ਸਮੂਹ ਵਿਭਾਗਾਂ ਵਿੱਚ ਆਊਟਸੋਰਸਿੰਗ,ਇਨਲਿਸਟਮੈਂਟ, ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆ, ਕੰਟਰੈਕਚੂਅਲ, ਵਰਕਚਾਰਜਡ, ਡੇਲੀਵੇਜ, ਆਡਹਾਕ, ਮਾਣ ਭੱਤਿਆਂ ਆਦਿ ਕੈਟਾਗਿਰੀਆਂ ਰਾਹੀਂ ਕੰਮ ਕਰਦੇ ਸਮੂਹ ਠੇਕਾ ਮੁਲਾਜਮਾਂ ਨੂੰ ਬਿਨਾਂ ਸਰਤ ਰੈਗੂਲਰ ਕੀਤਾ ਜਾਵੇ,ਠੇਕਾ ਮੁਲਾਜ਼ਮਾਂ ਦੀਆਂ ਜਬਰੀ ਛਾਂਟੀਆਂ ਬੰਦ ਕੀਤੀਆਂ ਜਾਣ,ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ ਅਤੇ ਝੂਠੇ ਕੇਸ ਪਾਕੇ ਡਿਸਮਿਸ ਰੈਗੂਲਰ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ,ਪ੍ਰਾਈਵੇਟ ਥਰਮਲਾਂ ਨਾਲ ਕੀਤੇ ਮਹਿੰਗੇ ਬਿਜਲੀ ਸਮਝੌਤੇ ਰੱਦ ਕੀਤੇ ਜਾਣ ਅਤੇ ਸਰਕਾਰੀ ਥਰਮਲਾਂ ਨੂੰ ਚਾਲੂ ਕੀਤਾ ਜਾਵੇ,ਆਹਲੂਵਾਲੀਆਂ ਕਮੇਟੀ ਦੀਆਂ ਸਮੂਹ ਸਿਫਾਰਸ਼ਾਂ ਨੂੰ ਰੱਦ ਕੀਤਾ ਜਾਵੇ,ਬਿਜਲੀ ਐਕਟ 2003 ਅਤੇ 2020 ਰੱਦ ਕੀਤੇ ਜਾਣ,ਠੇਕਾ ਮੁਲਾਜ਼ਮਾਂ ਨੂੰ 03 ਸਾਲ,05 ਸਾਲ ਅਤੇ 10 ਸਾਲਾਂ ਦੀ ਸੇਵਾ ਉਪਰੰਤ ਪਦ-ਉੱਨਤ ਕੀਤਾ ਜਾਵੇ,ਸਭਨਾਂ ਲਈ ਸਸਤਾ ਰਾਸ਼ਨ,ਸਸਤੀ ਵਿੱਦਿਆ,ਸਸਤੀਆਂ ਸਿਹਤ ਸਹੂਲਤਾਂ ਦਿੱਤੀਆਂ ਜਾਣ,ਠੇਕਾ ਮੁਲਾਜਮਾਂ ਦੀ ਮਹੀਨਾਵਾਰ ਤਨਖਾਹਾਂ,ਈ.ਪੀ.ਐਫ.ਅਤੇ ਈ.ਐਸ.ਆਈ.ਈ.ਕਟੌਤੀ ਦੇ ਮਹੀਨਾਵਾਰ ਵੇਰਵੇ ਲਗਾਤਾਰ ਜਾਰੀ ਕੀਤੇ ਜਾਣ,ਠੇਕਾ ਮੁਲਾਜ਼ਮਾਂ ਨੇ ਫੁਫਾਰਾ ਚੌਂਕ ਵਿੱਚ 03 ਵਜ਼ੇ ਤੱਕ ਧਰਨਾ ਦੇ ਉਪਰੰਤ ਮਹਿਲਾਂ (ਵਾਈ.ਪੀ.ਐੱਸ.ਚੌਂਕ ਤੱਕ) ਮਾਰਚ ਕੀਤਾ, ਮਾਰਚ ਸਮਾਪਤੀ ਸਮੇਂ ਐੱਸ.ਡੀ.ਐੱਮ.ਪਟਿਆਲਾ ਨੇ ਮੋਰਚੇ ਦੇ ਸੂਬਾਈ ਆਗੂਆਂ ਨੂੰ 18 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸੈਕਟਰ 02 ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਦੇਕੇ ਧਰਨਾ ਸਮਾਪਤ ਕਰਵਾਇਆ ਗਿਆ।
ਅੱਜ ਦੀ ਰੈਲੀ ਵਿੱਚ ਹੋਰਨਾਂ ਤੋਂ ਇਲਾਵਾ ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਤੋਂ ਸੂਬਾ ਪ੍ਰਧਾਨ ਭਰਭੂਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਰਛਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਤੋਂ ਜਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਡੀ. ਟੀ.ਐੱਫ.ਤੋਂ ਸੂਬਾ ਪ੍ਰਧਾਨ ਦਿੱਗ ਵਿਜੇਪਾਲ ਸ਼ਰਮਾ, ਬੀ.ਬੀ.ਐੱਮ.ਬੀ.ਵਰਕਰਜ਼ ਯੂਨੀਅਨ ਤੋਂ ਸਿਕੰਦਰ ਸਿੰਘ,ਪਾਵਰਕਾਮ ਮੀਟਰ ਰੀਡਰ ਯੂਨੀਅਨ ਤੋਂ ਸੁਲੱਖਣ ਸਿੰਘ,ਪੰਜਾਬ ਰੋਡਵੇਜ਼ ਯੂਨੀਅਨ (ਏਟਕ) ਤੋਂ ਪ੍ਰਧਾਨ ਜਗਜੀਤ ਸਿੰਘ ਚਾਹਲ, ਪੀ. ਆਰ. ਟੀ. ਸੀ. ਯੂਨੀਅਨ ਤੋਂ ਮਨਦੀਪ ਸਿੰਘ ਆਦਿ ਆਗੂਆਂ ਨੇ ਕਰਕੁੰਨਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ,ਮੋਰਚੇ ਦੇ ਸੂਬਾਈ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਕਤ ਮੰਗਾਂ ਦਾ ਜਲਦ ਕੋਈ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਅਤੇ ਮੰਤਰੀਆ ਫੀਲਡ ਵਿੱਚ ਆਉਣ ਤੇ ਕਾਲੀਆਂ ਝੰਡੀਆਂ ਨਾਲ ਘਿਰਾਓ ਕੀਤਾ ਜਾਵੇਗਾ ਅਤੇ 15 ਮਾਰਚ ਨੂੰ ਨਿੱਜੀਕਰਨ ਦੇ ਖ਼ਿਲਾਫ਼ ਵਿਰੋਧ ਦਿਵਸ ਮਨਾਇਆ ਜਾਵੇਗਾ।

0 Comments