ਪੰਜਾਬ ਨੈੱਟਵਰਕ, ਸੰਗਰੂਰ:- ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਤੇ ਭੁੱਖ ਹੜਤਾਲ ਲਗਾਤਾਰ ਚੱਲ ਰਹੀ ਹੈ । ਅੱਜ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋ ਭੁੱਖ ਹੜਤਾਲ ਦੇ 40 ਵੇਂ ਦਿਨ ਯੂਨੀਅਨ ਦੇ ਗੁਰਸੰਗਤ ਸਿੰਘ ਮਾਨਸਾ ਸਾਥੀ ਭੁੱਖ ਹੜਤਾਲ ਤੇ ਬੈਠੇ । ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਦਾ ਵਫ਼ਦ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਮਿਲਿਆ । ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ । ਜਿਸ ਤੋਂ ਬਾਅਦ ਕਿ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੱਲੋਂ ਭਰੋਸਾ ਦਿੱਤਾ ਗਿਆ ਕਿ 15 ਮਾਰਚ ਨੂੰ ਸਿੱਖਿਆ ਸਕੱਤਰ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ ।
ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਕੁਲਦੀਪ ਖੋਖਰ, ਮਨੀ ਸੰਗਰੂਰ ਤੇ ਜਰਨੈਲ ਸੰਗਰੂਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਹੋਈ ਮੀਟਿੰਗ ਵਿੱਚ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਬਾਰੇ ਦੱਸਿਆ ਗਿਆ ਕਿ 2364 ਈ.ਟੀ.ਟੀ. ਦੀਆਂ ਪੋਸਟਾਂ ਵਿਚ ਬੀ.ਐੱਡ. ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਜਾ ਰਿਹਾ ਹੈ । ਜਿਸ ਨਾਲ ਕਿ ਈ.ਟੀ.ਟੀ. ਦੇ ਉਮੀਦਵਾਰਾਂ ਦਾ ਹੱਕ ਉਨ੍ਹਾਂ ਤੋਂ ਖੋਹਿਆ ਜਾ ਰਿਹਾ ਹੈ । ਸਰਕਾਰੀ ਸਕੂਲਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਸਾਮੀਆਂ ਖਾਲੀਆਂ ਪਈਆਂ ਹਨ । ਸਿੱਖਿਆ ਮੰਤਰੀ ਨੂੰ ਕਿਹਾ ਕਿ ਨਵੀਆਂ ਪੋਸਟਾਂ ਕੱਢੀਆਂ ਜਾਣ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਵੱਧ ਤੋਂ ਵੱਧ ਨੌਕਰੀ ਮਿਲ ਸਕੇ ।
ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਜਲਦ ਹੱਲ ਨਹੀਂ ਕੀਤੀਆਂ ਜਾਂਦੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।

0 Comments