ਦਿੱਲੀ:- ਉੱਤਰ ਭਾਰਤ ਦੇ ਕਈ ਰਾਜਾਂ ’ਚ ਅਗਲੇ ਦੋ-ਤਿੰਨ ਦਿਨਾਂ ਤਕ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਉੱਤਰ ਭਾਰਤ ਦੇ ਪਰਬੱਤਾਂ ’ਤੇ ਇਸ ਹਫ਼ਤੇ ਤੋਂ ਤਿੰਨ ਪੱਛਮੀ ਗੜਬੜੀਆਂ ਆਉਣਗੀਆਂ।
ਇਸ ਦੀ ਵਜ੍ਹਾ ਨਾਲ ਯੂਪੀ ਬਿਹਾਰ ਐੱਮਪੀ ਤੇ ਦੂਸਰੇ ਰਾਜਾਂ ’ਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਪੱਛਮੀ ਗੜਬੜੀਆਂ ਭਾਰਤ ਦੇ ਮੌਸਮ ਨੂੰ ਲਗਾਤਾਰ ਪ੍ਰਭਾਵਿਤ ਕਰ ਰਿਹਾ ਹੈ। 

ਦੇਸ਼ ਦੇ ਉੱਤਰੀ ਹਿੱਸੇ ਦੇ ਆਸ-ਪਾਸ ਪੈਦਾ ਹੋਣ ਵਾਲੀਆਂ ਇਸ ਮੌਸਮੀ ਬਦਲਾਅ ਨਾਲ ਪਹਾੜਾਂ ’ਤੇ ਬਰਫ਼ਬਾਰੀ ਹੋ ਰਹੀ ਹੈ। ਨਾਲ ਹੀ ਕੁਝ ਮੈਦਾਨੀ ਇਲਾਕਿਆਂ ’ਚ ਬਾਰਿਸ਼ ਵੀ ਹੋ ਰਹੀ ਹੈ। ਇਸੇ ਵਿਚ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਤੇ ਉਸ ਦੇ ਆਸ-ਪਾਸ ਪੱਛਮੀ ਗੜਬੜੀਆਂ ਬਣ ਰਹੀਆਂ ਹਨ। ਨਾਲ ਦੋ ਹੋਰ ਪੱਛਮੀ ਗੜਬੜੀਆਂ ਵੀ ਪੈਦਾ ਹੋ ਰਹੀਆਂ ਹਨ। ਇਹ ਪੱਛਮੀ ਗੜਬੜੀਆਂ ਭਾਰਤ ਦੇ ਮੌਸਮ ’ਤੇ ਅਸਰ ਪਾ ਰਹੀਆਂ ਹਨ।

ਇਨ੍ਹਾਂ ਰਾਜਾਂ ’ਚ ਦੋ ਦਿਨ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀਆਂ ਦੇ ਪ੍ਰਭਾਵ ਦੇ ਕਾਰਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਲ ਬਾਲਿਟਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਦੇ ਕੁਝ ਹਿੱਸਿਆਂ ’ਚ ਬਰਫਬਾਰੀ ਤੇ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਤੇ ਯੂਪੀ ਦੇ ਜ਼ਿਆਦਾਤਰ ਹਿੱਸਿਆਂ ’ਚ ਵੀ ਬਾਰਿਸ਼ ਦੀ ਸੰਭਾਵਨਾ ਹੈ। ਹਿਮਾਲਿਆਈ ਖੇਤਰ ’ਚ 14 ਮਾਰਚ ਨੂੰ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਦਿੱਲੀ ਐੱਨਸੀਆਰ ’ਚ ਪਿਛਲੇ ਇਕ ਦੋ ਦਿਨਾਂ ’ਚ ਹਲਕੀ ਬਾਰਿਸ਼ ਤੋਂ ਬਾਅਦ ਯੂਪੀ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ ’ਚ ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ।