ਚੰਡੀਗੜ੍ਹ : ਪੰਜਾਬ ’ਚ ਪ੍ਰੀ-ਨਰਸਰੀ ਤੋਂ ਲੈ ਕੇ 12ਵੀਂ ਕਲਾਸ ਤਕ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ’ਚ ਕੋਰੋਨਾ ਦੇ ਹਾਲਾਤ ਕਾਰਨ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ। ਰਾਜ ’ਚ ਕੋਰੋਨਾ ਕਾਰਨ ਮੋਹਾਲੀ ਲੁਧਿਆਣਾ, ਪਟਿਆਲਾ ’ਚ ਅੱਜ ਰਾਤ ਤੋਂ ਨਾਈਟ ਕਰਫਿਊ ਵੀ ਲਗਾਇਆ ਗਿਆ ਹੈ। ਇਹ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਇਨ੍ਹਾਂ ਸ਼ਹਿਰਾਂ ’ਚ ਲਾਗੂ ਰਹੇਗਾ।ਰਾਜ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸਕੂਲ ਬੰਦ ਕਰਨ ਦੀ ਪੁਸ਼ਟੀ ਕੀਤੀ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਬੱਚਿਆਂ ਦੇ ਪੇਪਰ ਤੇ ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਇਹ ਫੈਸਲਾ ਕੀਤਾ ਹੈ। ਇਸ ਦੌਰਾਨ ਪ੍ਰੀਖਿਆਵਾਂ ਚਲਦੀਆਂ ਰਹਿਣਗੀਆਂ।
0 Comments