ਚੰਡੀਗੜ੍ਹ-
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ। ਜਦਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਮੰਤਰੀ ਅਮਨ ਅਰੋੜਾ ਦੇ ਸਾਲੇ ਰਜਿੰਦਰ ਦੀਪਾ ਨੇ ਕਰੀਬ ਪੰਦਰਾਂ ਸਾਲ ਪਹਿਲਾਂ 2008 ਵਿੱਚ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੀਪਾ ਨੇ ਦੋਸ਼ ਲਾਇਆ ਸੀ ਕਿ ਅਮਨ ਅਰੋੜਾ ਤੇ ਉਸ ਦੇ ਸਾਥੀਆਂ ਨੇ ਉਸਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕੀਤਾ ਸੀ। ਉਸ ਸਮੇਂ ਅਮਨ ਅਰੋੜਾ ਅਤੇ ਰਜਿੰਦਰ ਦੀਪਾ ਦੋਵੇਂ ਕਾਂਗਰਸ ਵਿੱਚ ਸਨ। ਦੋਵਾਂ ਵਿਚਾਲੇ ਸਿਆਸੀ ਖਿੱਚੋਤਾਣ ਸਿਖਰ 'ਤੇ ਸੀ।
ਇਸ ਸਮੇਂ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਨ, ਜਦਕਿ ਰਜਿੰਦਰ ਦੀਪਾ ਅਕਾਲੀ ਦਲ ਦੇ ਜਨਰਲ ਸਕੱਤਰ ਹਨ।

0 Comments