ਚੰਡੀਗੜ੍ਹ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣਾ ਇੱਕ ਹੋਰ ਫੈਸਲਾ ਵਾਪਸ ਲੈ ਲਿਆ ਹੈ। ਦੱਸ ਦਈਏ ਕਿ, 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਸਰਕਾਰ ਨੇ ਕੀਤਾ ਸੀ, ਜਿਸਨੂੰ ਵਿਵਾਦ ਵਧਣ ਤੋਂ ਬਾਅਦ ਮਾਨ ਸਰਕਾਰ ਨੇ ਵਾਪਸ ਲੈ ਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰ ਕੇ ਕਿਹਾ ਹੈ ਕਿ ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਨ੍ਹਾਂ ਸ਼ਹਾਦਤ ਵਾਲੇ ਦਿਨਾਂ 'ਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ ..। ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ  ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ।